Subscribe Us

ਹਵਾਈ ਜਹਾਜ਼ ਨੂੰ ਉਡਾਉਣ ਵਾਲਾ ਦੁਨੀਆਂ ਦਾ ਪਹਿਲਾ ਸਿੱਖ ਸੀ ਕਰਤਾਰ ਸਿੰਘ ਸਰਾਭਾ,ਹਰ ਪੰਜਾਬੀ ਦਿਲੋਂ ਸ਼ੇਅਰ ਕਰੇ


ਕੁਝ ਇਸ ਤਰ੍ਹਾਂ ਦੇ ਇਨਸਾਨ ਇਸ ਦੁਨੀਆਂ ਵਿੱਚ ਜਨਮ ਲੈਂਦੇ ਹਨ ਜਿੰਨ੍ਹਾਂ ਵਿੱਚ ਮਾਨਵਤਾ ਦੇ ਲਈ ਕੁਝ ਕਰ ਗੁਜ਼ਰਨ ਦੀ ਲਾਲਸਾ ਵੀ ਨਾਲ ਹੀ ਜਨਮ ਲੈਂਦੀ ਹੈ। ਉਹਨਾਂ ਦੁਆਰਾ ਇਸ ਸੰਸਾਰ ਦੇ ਵਿਕਾਸ ਦੇ ਰਸਤੇ ‘ਤੇ ਪਾਈਆਂ ਪੈੜਾਂ ਕਦੇ ਵੀ ਨਾ-ਮਿਟਣ ਵਾਲੇ ਨਿਸ਼ਾਨ ਛੱਡ ਜਾਂਦੀਆਂ ਹਨ। ਅਜਿਹੇ ਲੋਕ ਸੰਸਾਰ ਦੇ ਇਤਿਹਾਸ ਦੇ ਆਕਾਸ਼ ਉੱਪਰ ਕਦੇ ਨਾ-ਟੁੱਟਣ ਵਾਲਾ ਅਤੇ ਸਦਾ ਰੌਸ਼ਨ ਰਹਿਣ ਵਾਲਾ ਤਾਰਾ ਬਣ ਕੇ ਚਮਕਦੇ ਹਨ,ਜਿੰਨ੍ਹਾਂ ‘ਤੋਂ ਸੇਧ ਲੈ ਕੇ ਆਉਣ ਵਾਲੀਆਂ ਨਸਲਾਂ ਆਪਣੀ ਮੰਜ਼ਿਲ ਤਲਾਸ਼ਦੀਆਂ ਹਨ। ਇੱਕ ਇਸੇ ਹੀ ਤਰ੍ਹਾਂ ਹਮੇਸ਼ਾ ਜਗਮਗ-ਜਗਮਗ ਕਰਦਾ ਰਹਿਣ ਵਾਲਾ ਸਿਤਾਰਾ ਹੈ ਸ਼ਹੀਦ ਸ: ਕਰਤਾਰ ਸਿੰਘ ‘ਸਰਾਭਾ’।ਕਰਤਾਰ ਸਿੰਘ ਸਰਾਭਾ ਦਾ ਜਨਮ 24 ਮਈ, 1896 ਈ: ਨੂੰ ਸ: ਮੰਗਲ ਸਿੰਘ ਜੀ ਦੇ ਘਰ ਮਾਤਾ ਸਾਹਿਬ ਕੌਰ ਦੀ ਕੁੱਖੋਂ ਜ਼ਿਲ੍ਹਾ ਲੁਧਿਆਣਾ ਦੇ ਇੱਕ ਪਿੰਡ ‘ਸਰਾਭਾ’ ਵਿੱਚ ਹੋਇਆ । ਇਸੇ ਕਰਕੇ ਉਹਨਾਂ ਦਾ ਨਾਮ ‘ਕਰਤਾਰ ਸਿੰਘ ਸਰਾਭਾ’ ਲਿਆ ਜਾਣ ਲੱਗ ਪਿਆ।ਕਰਤਾਰ ਸਿੰਘ ਸਰਾਭਾ ਨੇ ਮੁੱਢਲੀ ਵਿੱਦਿਆ ਸਰਾਭਾ ਪਿੰਡ ਵਿੱਚ ਹੀ ਪ੍ਰਾਪਤ ਕੀਤੀ। ਅੱਠਵੀਂ ਤੱਕ ਦੀ ਵਿੱਦਿਆ ਮਾਲਵਾ ਖਾਲਸਾ ਸਕੂਲ ਲੁਧਿਆਣੇ ਤੋਂ ਪ੍ਰਾਪਤ ਕੀਤੀ। ਇਸ ਮਗਰੋਂ ਕਰਤਾਰ ਸਿੰਘ ਆਪਣੇ ਚਾਚਾ ਵੀਰ ਸਿੰਘ ਕੋਲ ਉੜੀਸਾ, ਕਟਕ ਸ਼ਹਿਰ ਵਿੱਚ, ਜਿੱਥੇ ਉਹ ਡਾਕਟਰ ਸਨ, ਚਲਾ ਗਿਆ। ਦਸਵੀਂ ਤੱਕ ਦੀ ਵਿੱਦਿਆ ਉਸਨੇ ਉੱਥੇ ਪ੍ਰਾਪਤ ਕੀਤੀ।ਕਰਤਾਰ ਸਿੰਘ ਪੜ੍ਹਾਈ ਵਿੱਚ ਬਹੁਤ ਹੁਸ਼ਿਆਰ ਸੀ, ਉਸ ਦੇ ਦਾਦਾ ਜੀ ਉਸ ਨੂੰ ਉੱਚੇ ਅਹੁਦੇ ‘ਤੇ ਦੇਖਣਾ ਚਾਹੁੰਦੇ ਸਨ। ਇਸ ਲਈ ਉਚੇਰੀ ਪੜ੍ਹਾਈ ਲਈ ਉਸ ਨੂੰ ਅਮਰੀਕਾ ਭੇਜ ਦਿੱਤਾ, ਉੱਥੇ ਉਸ ਨੇ ਬਰਕਲੇ ਯੂਨੀਵਰਸਿਟੀ ਵਿੱਚ ਰਸਾਇਣ ਵਿਗਿਆਨ ਦੀ ਪੜ੍ਹਾਈ ਸ਼ੁਰੂ ਕਰ ਦਿੱਤੀ।ਇਸ ਸਮੇਂ ਅਮਰੀਕਾ ਤੇ ਕੈਨੇਡਾ ਵਿੱਚ ਚੋਖੀ ਗਿਣਤੀ ਵਿੱਚ ਹਿੰਦੁਸਤਾਨੀ ਤੇ ਖ਼ਾਸ ਕਰਕੇ ਸਿੱਖ ਪਹੁੰਚ ਚੁੱਕੇ ਸਨ। ਗ਼ਦਰ ਲਹਿਰ ਦਾ ਮੁੱਢ ਬੱਝ ਰਿਹਾ ਸੀ। ਦੇਸ਼ ਵਿੱਚ ਭਾਰਤੀਆਂ ਨਾਲ ਹੁੰਦੇ ਵਿਤਕਰੇ ਨੂੰ ਦੇਖ ਕੇ ਉਸ ਦੀ ਰੂਹ ਕੁਰਲਾ ਉੱਠੀ ਤੇ ਉਹ ਦਿਨ ਰਾਤ ਭਾਰਤ ਨੂੰ ਆਜ਼ਾਦ ਕਰਵਾਉਣ ਦੇ ਸੁਪਨੇ ਲੈਣ ਲੱਗਾ।ਅਮਰੀਕਾ ਵਿੱਚ ਵਸਦੇ ਹਿੰਦੁਸਤਾਨੀਆਂ ਨੇ 1913 ਈ. ਵਿੱਚ ਗ਼ਦਰ ਨਾਂਅ ਦੀ ਇੱਕ ਪਾਰਟੀ ਬਣਾਈ, ਜਿਸ ਦੇ ਪ੍ਰਧਾਨ ਪ੍ਰਸਿੱਧ ਦੇਸ਼ ਭਗਤ ਸੋਹਣ ਸਿੰਘ ਭਕਨਾ ਅਤੇ ਸਕੱਤਰ ਲਾਲਾ ਹਰਦਿਆਲ ਸਨ। ਕਰਤਾਰ ਸਿੰਘ ਸੋਹਣ ਸਿੰਘ ਭਕਨਾ ਨੂੰ ਮਿਲਿਆ ਤੇ ਇਸ ਪਾਰਟੀ ਲਈ ਤਨਦੇਹੀ ਨਾਲ ਕੰਮ ਕਰਨਾ ਸ਼ੁਰੂ ਕਰ ਦਿੱਤਾ।
ਕਰਤਾਰ ਸਿੰਘ ਇਸ ਪਾਰਟੀ ਵਿੱਚ ਬਹੁਤ ਜਲਦੀ ਹਰਮਨ-ਪਿਆਰਾ ਹੋ ਗਿਆ। ਇਸ ਪਾਰਟੀ ਦਾ ਕੇਂਦਰ ਸਾਨਫਰਾਂਸਿਸਕੋ ਬਣਾਇਆ ਗਿਆ ਤੇ ਇਸ ਨੇ ਦੇਸ਼ ਦੀ ਆਜ਼ਾਦੀ ਦੀ ਲੜਾਈ ਦੇ ਪ੍ਰਚਾਰ-ਹਿੱਤ (ਉਰਦੂ ਤੇ ਪੰਜਾਬੀ) ਗ਼ਦਰ ਨਾਂਅ ਹੇਠ ਹਫ਼ਤਾਵਾਰ ਅਖ਼ਬਾਰ ਕੱਢਿਆ। ਇਸ ਅਖ਼ਬਾਰ ਨੂੰ ਲਿਖਣ ਤੇ ਪ੍ਰਕਾਸ਼ਤ ਕਰਨ ਲਈ ਕਮੇਟੀ ਦੇ ਮੁਖੀ ਲਾਲਾ ਹਰਦਿਆਲ, ਕਰਤਾਰ ਸਿੰਘ ਸਰਾਭਾ ਤੇ ਸ੍ਰੀ ਰਘੁਬਰ ਦਿਆਲ ਗੁਪਤਾ ਸਨ। ਸਰਾਭਾ ਦੀਆਂ ਦੇਸ਼ ਪ੍ਰੇਮ ਦੀਆਂ ਉਚੇਰੀਆਂ ਭਾਵਨਾਵਾਂ ਨੂੰ ਦੇਖਦਿਆਂ ਗ਼ਦਰ ਪਾਰਟੀ ਨੇ ਕੈਲੀਫ਼ੋਰਨੀਆ ਵਿੱਚ ਇੱਕ ਮੀਟਿੰਗ ਕਰਕੇ ਉਸ ਨੂੰ ਪ੍ਰਬੰਧਕ ਕਮੇਟੀ ਮੈਂਬਰ ਚੁਣਿਆ।
ਸਰਾਭਾ ਅਤੇ ਉਨ੍ਹਾਂ ਦੇ ਸਾਥੀਆਂ ਨੇ ਭਾਰਤ ਉੱਤੇ ਕਾਬਜ਼ ਬਰਤਾਨਵੀ ਹਕੂਮਤ ਨੂੰ ਉਖਾੜ ਸੁੱਟਣ ਲਈ ਅਮਰੀਕਾ ਅਤੇ ਕਨੇਡਾ ਵਿੱਚ ਵਸੇ ਭਾਰਤੀਆਂ ਨੂੰ ਇੱਕਜੁਟ ਕਰਨ ਦਾ ਕੰਮ ਕੀਤਾ ਸੀ।ਉਂਜ ਤਾਂ ‘ਗ਼ਦਰ ਪਾਰਟੀ ਦੀ ਯੋਜਨਾ 1913 ਵਿੱਚ ਹੀ ਬਣ ਗਈ ਸੀ ਪਰ ਇਸਨੂੰ 21 ਫਰਵਰੀ 1915 ਈ: ਨੂੰ ਲਾਗੂ ਕਰਨ ਦਾ ਫੈਸਲਾ ਕੀਤਾ ਗਿਆ ਸੀ।ਅੰਗਰੇਜ਼ ਹਕੂਮਤ ਆਪਣਾ ਇੱਕ ਝੋਲੀਚੁੱਕ, ਕਿਰਪਾਲ ਸਿੰਘ ਪਾਰਟੀ ਵਿੱਚ ਸ਼ਾਮਲ ਕਰਨ ਵਿੱਚ ਕਾਮਯਾਬ ਹੋ ਗਈ ਤੇ ਉਸ ਨੇ ਸਾਰੀ ਰਿਪੋਰਟ ਸਰਕਾਰ ਨੂੰ ਭੇਜਣੀ ਸ਼ੁਰੂ ਕਰ ਦਿੱਤੀ। ਇਸ ਤਰ੍ਹਾਂ 21 ਫਰਵਰੀ ਵਾਲਾ ਗ਼ਦਰ ਫੇਲ੍ਹ ਹੋ ਗਿਆ। 19 ਫਰਵਰੀ ਨੂੰ ਸਰਕਾਰ ਨੇ ਬਹੁਤ ਸਾਰੇ ਕ੍ਰਾਂਤੀਕਾਰੀ ਗ੍ਰਿਫ਼ਤਾਰ ਕਰ ਲਏ।
ਅਖੀਰ ਉਹ ਬਰਤਾਨਵੀ ਹਕੂਮਤ ਦੇ ਕਾਬੂ ਆ ਗਏ ਅਤੇ 16 ਨਵੰਬਰ 1915 ਨੂੰ ਸਾਢੇ ਉੱਨੀ ਸਾਲ ਦੇ ਜਵਾਨ ਕਰਤਾਰ ਸਿੰਘ ਸਰਾਭਾ ਨੂੰ ਉਨ੍ਹਾਂ ਦੇ ਛੇ ਹੋਰ ਸਾਥੀਆਂ – ਬਖਸ਼ੀਸ਼ ਸਿੰਘ, ਜ਼ਿਲ੍ਹਾ ਅੰਮ੍ਰਿਤਸਰ; ਹਰਨਾਮ ਸਿੰਘ, ਜ਼ਿਲ੍ਹਾ ਸਿਆਲਕੋਟ; ਜਗਤ ਸਿੰਘ, ਜ਼ਿਲ੍ਹਾ ਲਾਹੌਰ; ਸੁਰੈਣ ਸਿੰਘ -1 ਅਤੇ ਸੁਰੈਣ -2 ਦੋਨੋਂ ਜ਼ਿਲ੍ਹਾ ਅੰਮ੍ਰਿਤਸਰ ਅਤੇ ਵਿਸ਼ਨੂੰ ਗਣੇਸ਼ ਪਿੰਗਲੇ, ਜ਼ਿਲ੍ਹਾ ਪੂਨਾ (ਮਹਾਰਾਸ਼ਟਰ) – ਦੇ ਨਾਲ ਲਾਹੌਰ ਦੀ ਸੈਂਟਰਲ ਜੇਲ੍ਹ ਵਿੱਚ ਫ਼ਾਂਸੀ ਚੜ੍ਹਾ ਕੇ ਸ਼ਹੀਦ ਕਰ ਦਿੱਤਾ ਗਿਆ।ਕਿਹਾ ਜਾ ਸਕਦਾ ਹੈ ਕਿ 1857 ਦੇ ਬਾਅਦ ਇਹ ਅਜ਼ਾਦੀ ਦੀ ਦੂਸਰੀ ਹਥਿਆਰਬੰਦ ਕੋਸ਼ਿਸ਼ ਸੀ। ਇਸ ਵਿੱਚ 200 ਤੋਂ ਜ਼ਿਆਦਾ ਲੋਕ ਸ਼ਹੀਦ ਹੋਏ, ਪਰ ਇਸ ਨਾਲ ਆਜ਼ਾਦੀ ਦੇ ਉਦੇਸ਼ ਨੂੰ ਬਲ ਮਿਲਿਆ।

Post a Comment

0 Comments

'; (function() { var dsq = document.createElement('script'); dsq.type = 'text/javascript'; dsq.async = true; dsq.src = '//' + disqus_shortname + '.disqus.com/embed.js'; (document.getElementsByTagName('head')[0] || document.getElementsByTagName('body')[0]).appendChild(dsq); })();

Search This Blog