ਪੰਜਾਬ ਸਰਕਾਰ ਨੇ ਪਿੰਡਾਂ ਦੇ ਜਲ ਘਰਾਂ ਨੂੰ ਲੈ ਕੇ ਅਹਿਮ ਫੈਸਲਾ ਲਿਆ ਹੈ, ਲੰਮੇ ਸਮੇਂ ਤੋਂ ਜਲ ਸਪਲਾਈ ਸੈਨੀਟੇਸ਼ਨ ਅਧੀਨ ਪੇਂਡੂ ਜਲ ਘਰਾਂ ਵਲ ਬਕਾਇਆ ਖਡ਼ੇ ਕਰੋਡ਼ਾਂ ਰੁਪਏ ਦੀ ਅਦਾਇਗੀ ਨਾ ਹੋਣ ਕਾਰਨ ਕਈ ਜਲ ਘਰਾਂ ਦੇ ਬਿਜਲੀ ਕੁਨੈਕਸ਼ਨ ਕੱਟੇ ਜਾ ਚੁੱਕੇ ਸਨ। ਜਿਸ ਕਰਕੇ ਲੋਕਾਂ ਨੂੰ ਪੀਣ ਵਾਲਾ ਪਾਣੀ ਸਹੀ ਢੰਗ ਨਾਲ ਨਹੀਂ ਸੀ
ਮਿਲ ਰਿਹਾ।ਪੰਜਾਬ ਸਰਕਾਰ ਨੇ ਅਹਿਮ ਫੈਸਲਾ ਲੈਂਦੇ ਹੋਏ ਹਰ ਘਰ ਨੂੰ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਪੇਂਡੂ ਜਲ ਘਰਾਂ ਦਾ 200 ਕਰੋਡ਼ ਰੁਪਏ ਮਾਫ ਕਰਨ ਲਈ ਪਾਵਰਕਾਮ ਨੂੰ ਪੱਤਰ ਜਾਰੀ ਕਰ ਦਿੱਤਾ ਹੈ। ਜਿਸ ਨਾਲ ਜਲ ਸਪਲਾਈ ਸੈਨੀਟੇਸ਼ਨ ਵਿਭਾਗ ਨੂੰ ਵੱਡੀ ਰਾਹਤ ਮਿਲੀ ਹੈ।ਇਸ ਸੰਬੰਧੀ ਗੱਲਬਾਤ ਕਰਦੇ ਹੋਏ ਵਿਭਾਗ ਦੇ ਮੁੱਖ ਚੀਫ ਇੰਜੀਨੀਅਰ (ਦੱਖਣ) ਰਜਿੰਦਰ ਸਿੰਘ ਨੇ ਦੱਸਿਆ ਕਿ ਸਰਕਾਰ ਦੇ ਇਸ ਫੈਸਲੇ ਨਾਲ ਜਿਥੇ ਵਿਭਾਗ ਨੂੰ ਰਾਹਤ ਮਿਲੇਗੀ ਉਥੇ ਲੋਕਾਂ ਨੂੰ ਵੱਡਾ ਫਾਇਦਾ ਮਿਲੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪਾਵਰਕਾਮ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰਦੇ ਹੋਏ ਪੇਂਡੂ ਜਲ ਘਰਾਂ ਨੂੰ ਘੱਟ ਰੇਟਾਂ ਤੇ ਬਿਜਲੀ ਸਪਲਾਈ ਦੇਣ ਦਾ ਫੈਸਲਾ ਲਿਆ ਹੈ।
ਇਸ ਫੈਸਲੇ ਨਾਲ ਪਿੰਡ ਤਿਊੜ ਦੀ ਪਾਣੀ ਵਾਲੀ ਟੈਂਕੀ ਦਾ ਬਿੱਲ ਜੋ ਕਿ ਲੱਖਾਂ ਵਿਚ ਹੈ ਮਾਫ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜੋ 👇👇👇
ਸਿਰਫ ਕਿਸਾਨਾਂ ਨੂੰ ਹੀ ਕਿਉਂ ਦੋਸ਼ ਦਿੰਦੇ ਹੋ

0 Comments
Thanks for comments