Subscribe Us

ਮਸ਼ਹੂਰ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦਾ ਗੋਲੀਆਂ ਮਾਰ ਕੇ ਕਤਲ ਮੱਲੀਆਂ ਦੇ ਕਬੱਡੀ ਕੱਪ ਤੇ ਹੋਈ ਘਟਨਾ #LatestNews #sandeepnangalambian



ਨਕੋਦਰ (ਪਾਲੀ) : ਨਕੋਦਰ ਦੇ ਪਿੰਡ ਮੱਲੀਆਂ 'ਚ ਇਕ ਕਬੱਡੀ ਟੂਰਨਾਮੈਂਟ ਦੌਰਾਨ ਕਬੱਡੀ ਖਿਡਾਰੀ ਸੰਦੀਪ ਸਿੰਘ ਨੰਗਲ ਅੰਬੀਆਂ ਨੂੰ ਗੋਲੀਆਂ ਮਾਰ ਕੇ ਕਤਲ ਕਰ ਦੇਣ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਨੰਗਲ ਅੰਬੀਆਂ ਪਿੰਡ ਦਾ ਰਹਿਣ ਵਾਲਾ 38 ਸਾਲਾ ਨੰਗਲ ਅੰਬੀਆਂ ਅੰਤਰਰਾਸ਼ਟਰੀ ਖਿਡਾਰੀ ਸੀ। ਮੱਲੀਆਂ ਪਿੰਡ 'ਚ ਕਬੱਡੀ ਟੂਰਨਾਮੈਂਟ ਚੱਲ ਰਿਹਾ ਸੀ ਕਿ ਇਸ ਦੌਰਾਨ 4-5 ਅਣਪਛਾਤੇ ਵਿਅਕਤੀਆਂ ਗੱਡੀ 'ਚ ਆਏ ਤੇ ਉਨ੍ਹਾਂ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ 'ਤੇ ਅੰਨ੍ਹੇਵਾਹ ਗੋਲੀਆਂ ਵਰ੍ਹਾਉਣੀਆਂ ਸ਼ੁਰੂ ਕਰ ਦਿੱਤੀਆਂ।
Sandeep nangal ambia 


ਜਿਸ ਤੋਂ ਬਾਅਦ ਉਸ ਨੂੰ ਗੰਭੀਰ ਹਾਲਤ 'ਚ ਨਕੋਦਰ ਦੇ ਇਕ ਪ੍ਰਾਈਵੇਟ ਹਸਪਤਾਲ 'ਚ ਲਿਜਾਇਆ ਗਿਆ, ਜਿਥੇ ਉਸ ਨੇ ਦਮ ਤੋੜ ਦਿੱਤਾ।

 

ਹਮਲਾਵਰਾਂ ਵੱਲੋਂ ਅੰਨ੍ਹੇਵਾਹ ਚਲਾਈਆਂ ਗਈਆਂ ਗੋਲੀਆਂ ਦੇ ਛੱਰੇ ਟੂਰਨਾਮੈਂਟ ਦੇਖ ਰਹੇ ਰੋਹਿਤ ਨਾਂ ਦੇ ਇਕ ਨੌਜਵਾਨ ਦੇ ਪੱਟ 'ਚ ਲੱਗੇ, ਜਿਸ ਨੂੰ ਵੀ ਇਕ ਪ੍ਰਾਈਵੇਟ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਇਹ ਖ਼ਬਰ ਮਿਲਦਿਆਂ ਹੀ ਸੰਦੀਪ ਨੰਗਲ ਅੰਬੀਆਂ ਨੂੰ ਚਾਹੁਣ ਵਾਲੇ ਨੌਜਵਾਨ ਤੇ ਦੋਸਤ ਵੱਡੀ ਗਿਣਤੀ 'ਚ ਹਸਪਤਾਲ 'ਚ ਪਹੁੰਚ ਗਏ। ਘਟਨਾ ਦੀ ਸੂਚਨਾ ਮਿਲਦਿਆਂ ਹੀ ਐੱਸ. ਐੱਸ. ਪੀ. ਦਿਹਾਤੀ ਸਤਿੰਦਰ ਸਿੰਘ, ਡੀ. ਐੱਸ.ਪੀ. ਲਖਵਿੰਦਰ ਸਿੰਘ ਮੱਲ ਮੌਕੇ 'ਤੇ ਪਹੁੰਚ ਗਏ। ਪੁਲਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ 'ਚ ਜੁੱਟ ਗਈ ਹੈ। ਪੁਲਸ ਵੱਲੋਂ ਮੌਕੇ ਤੋਂ 10 ਗੋਲੀਆਂ ਦੇ ਖੋਲ ਵੀ ਬਰਾਮਦ ਕੀਤੇ ਗਏ ਹਨ।

kabaddi player shot dead

Post a Comment

0 Comments

'; (function() { var dsq = document.createElement('script'); dsq.type = 'text/javascript'; dsq.async = true; dsq.src = '//' + disqus_shortname + '.disqus.com/embed.js'; (document.getElementsByTagName('head')[0] || document.getElementsByTagName('body')[0]).appendChild(dsq); })();

Search This Blog